ਲੁਧਿਆਣਾ, ( ਰਾਜ ਕੁਮਾਰ )-ਵਰਧਮਾਨ ਸਪੈਸ਼ਲ ਸਟੀਲਜ਼ ਦੇ ਉੱਪ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਸਚਿਤ ਜੈਨ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਸਨਅਤੀ ਨੀਤੀ ਦੀ ਪ੍ਰਸ਼ੰਸਾ ਕੀਤੀ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਨਅਤਾਂ ਦੇ ਅਨੁਕੂਲ ਵਾਤਾਵਰਣ ਮੁਹੱਈਆ ਕਰਾਇਆ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਵਿਦੇਸ਼ਾਂ ਦੀਆਂ ਵੱਡੀਆਂ ਕੰਪਨੀਆਂ ਵੀ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ•ਾਂ ਦੱਸਿਆ ਕਿ ਜਾਪਾਨ ਦੀ ਟੋਇਟਾ ਮੋਟਰ ਕਾਰਪੋਰੇਸ਼ਨ ਕੰਪਨੀ ਨਾਲ ਸੰਬੰਧਤ ਆਇਚੀ ਸਟੀਲ ਕਾਰਪੋਰੇਸ਼ਨ ਜਾਪਾਨ ਵੱਲੋਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਿਟਡ ਦੇ 11.4 ਫੀਸਦੀ ਸ਼ੇਅਰ ਖਰੀਦ ਦੇ ਸੂਬੇ ਵਿੱਚ ਨਿਵੇਸ਼ ਕੀਤਾ ਗਿਆ ਹੈ। ਅੱਜ ਫੋਕਲ ਪੁਆਇੰਟ ਸਥਿਤ ਆਪਣੀ ਫੈਕਟਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੈਨ ਨੇ ਕਿਹਾ ਕਿ ਉਹ ਲੁਧਿਆਣਾ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੀ ਕੰਪਨੀ ਦੀ ਉਤਪਾਦਨ ਸਮਰੱਥਾ ਨੂੰ ਅਪਗ੍ਰੇਡ ਕਰਨ ਲੱਗੇ ਹਨ। ਇਸ ਸੰਬੰਧੀ ਆਇਚੀ ਸਟੀਲ ਕਾਰਪੋਰੇਸ਼ਨ ਜਾਪਾਨ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨਾਲ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਉਨ•ਾਂ ਕਿਹਾ ਕਿ ਆਇਚੀ ਸਟੀਲ ਕਾਰਪੋਰੇਸ਼ਨ ਜਾਪਾਨ ਦੇ ਨੁਮਾਇੰਦੇ ਪੰਜਾਬ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ, ...